24 Janaury 2023
Daily Hukamnama Sri Darbar Sahib
(Golden Temple)

ਬਿਲਾਵਲੁ ਮਹਲਾ ੫ ॥
ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥
ਮੰਗਲਵਾਰ, ੧੧ ਮਾਘ (ਸੰਮਤ ੫੫੪ ਨਾਨਕਸ਼ਾਹੀ) ੨੪ ਜਨਵਰੀ, ੨੦੨੩ (ਅੰਗ: ੮੨੨)

ਪੰਜਾਬੀ ਵਿਆਖਿਆ :

ਬਿਲਾਵਲੁ ਮਹਲਾ ੫ ॥

ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ), ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ ।੧।ਰਹਾਉ। ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) । ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ । ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ ।੧। ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ । ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ । ਹੇ ਨਾਨਕ! ਆਖ—(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ ।੨।੭।੯੩।

English Translation:

BILAAVAL, FIFTH MEHL:

I seek the Sanctuary of the Saints, and I serve the Saints. I am rid of all worldly concerns, bonds, entanglements and other affairs.  || 1 ||  Pause  ||   I have obtained peace, poise and great bliss from the Guru, through the Lord’s Name. Such is the sublime essence of the Lord, that I cannot describe it. The Perfect Guru has turned me away from the world.  || 1 ||   I behold the Fascinating Lord with everyone. No one is without Him — He is pervading everywhere. The Perfect Lord, the treasure of mercy, is permeating everywhere. Says Nanak, I am fully fulfilled.  || 2 || 7 || 93 ||

Tuesday, 11th Maagh (Samvat 554 Nanakshahi) 24th January, 2023   (Page: 822)

Daily Hukamnama Sahib Graphics