25 May 2023
Daily Hukamnama Sri Darbar Sahib
(Golden Temple)

ਵਡਹੰਸੁ ਮਹਲਾ ੫ ॥
ਸਾਧਸੰਗ ਹਰਿ ਅੰਮ੍ਰਿੁਤੁ ਪੀਜੈ ॥ ਨਾ ਜੀਉ ਮਰੈ ਨ ਕਬਹੁ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਏ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥
ਵੀਰਵਾਰ, ੧੧ ਜੇਠ (ਸੰਮਤ ੫੫੫ ਨਾਨਕਸ਼ਾਹੀ) ੨੫ ਮਈ, ੨੦੨੩ (ਅੰਗ: ੫੬੩)

ਪੰਜਾਬੀ ਵਿਆਖਿਆ :
ਵਡਹੰਸੁ ਮਹਲਾ ੫ ॥
ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ ।੧।ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ ।੧।ਰਹਾਉ।ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ । ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ ।੨।ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ ।੩।ਹੇ ਨਾਨਕ! (ਆਖ—) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ ।੪।੬।

English Translation:

WADAHANS, FIFTH MEHL:

In the Saadh Sangat, the Company of the Holy, drink in the Ambrosial Nectar of the Lord. The soul does not die; it ever wastes away.  || 1 ||   By great good fortune, one meets the Perfect Guru. By Guru’s Grace, one meditates on God.  || 1 ||  Pause  ||   The Lord is the jewel, the pearl, the gem, the diamond. Meditating, meditating in remembrance on God, I am enraptured.  || 2 ||   Wherever I look, I see the Sanctuary of the Holy. Singing the Glorious Praises of the Lord, my mind becomes immaculate and pure.  || 3 ||   Deep within the nucleus of each and every heart, my Lord and Master dwells. O Nanak, one obtains the Naam, the Name of the Lord, when God grants His Grace.  || 4 || 6 ||

Thursday, 11th Jayt’h (Samvat 555 Nanakshahi) 25th May, 2023    (Page: 563)

Daily Hukamnama Sahib Graphics